ਗੳੂ ਦਾ ਪਿਸ਼ਾਬ ਤੇ ਵਿਗਿਆਨਕ ਸੋਚ

By | February 18, 2014
Cow-Peeਮੇਘ ਰਾਜ ਮਿੱਤਰ (+91 98887 87440)
ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ ਪਹੁੰਚਦਾ ਸੀ। ਬਗੀਚੇ ਵਿਚ ਮਿਹਨਤ ਨਾਲ ਲਗਾਏ, ਖਿੜੇ ਫੁੱਲ ਹਜ਼ਾਰਾਂ ਵਿਦਿਆਰਥੀਆਂ ਨੂੰ ਖੁਸ਼ੀ ਦਿੰਦੇ ਸਨ। ਅਸੀਂ ਗੱਲਾਂ ਗੱਲਾਂ ਵਿਚ ਉਸ ਤੱਕ ਆਪਣਾ ਰੋਸ ਵੀ ਪੁਚਾ ਦਿੰਦੇ ਸਾਂ। ਪਰ ਉਸਨੇ ਕਦੇ ਗੁੱਸਾ ਨਹੀਂ ਸੀ ਕੀਤਾ।
ਉਹ ਸਕੂਲ ਆਉਣ ਤੋਂ ਪਹਿਲਾਂ ਰੋਜ਼ਾਨਾ ਗੳੂਸ਼ਾਲਾ ਵਿਚ ਪਹੁੰਚਦਾ ਅਤੇ ਗੳੂ ਦੇ ਇੱਕ ਕਿਲੋ ਚੋਂਦੇ ਦੁੱਧ ਦਾ ਨਾਸ਼ਤਾ ਕਰਦਾ। ਅਸੀਂ ਉਸਨੂੰ ਕਹਿਣਾ ‘‘ਰਾਮ ਲਾਲ ਤੂੰ ਪੰਜਾਹ ਸਾਲ ਦੀ ਉਮਰ ਵਿਚ ਐਨਾ ਦੁੱਧ ਕਿਵੇਂ ਹਜ਼ਮ ਕਰ ਲੈਂਦਾ ਹੈ?’’ ਤਾਂ ਉਸਨੇ ਕਹਿਣਾ ਮੈਂ ਹਰ ਰੋਜ਼ ਵੀਹ ਕਿਲੋਮੀਟਰ ਸਾਈਕਲ ਵੀ ਚਲਾਉਂਦਾ ਹਾਂ। ਖੈਰ ਸਾਨੂੰ ਉਸਦੀ ਇਹ ਗੱਲ ਤਾਂ ਜਚ ਜਾਂਦੀ ਕਿ ਕਸਰਤ ਉਸਦੇ ਦੁੱਧ ਨੂੰ ਹਜ਼ਮ ਤਾਂ ਕਰ ਦਿੰਦੀ ਹੋੳੂ ਪਰ ਉਸ ਵਲੋਂ ਬਗੈਰ ਉਬਾਲੇ ਤੋਂ ਹੀ ਦੁੱਧ ਪੀ ਜਾਣਾ ਕਦੇ ਵੀ ਸਾਡੀ ਸਤੁੰਸ਼ਟੀ ਨਾ ਕਰਵਾਉਂਦਾ।
ਸਮਾਂ ਬੀਤਦਾ ਗਿਆ। ਇੱਕ ਦਿਨ ਉਹ ਕਹਿਣ ਲੱਗਿਆ ਕਿ ‘‘ਬਾਦਾਮ ਬਹੁਤ ਗਰਮ ਹੁੰਦੇ ਹਨ।’’ ਮੈਂ ਖੁਰਾਕੀ ਵਸਤਾਂ ਵਿਚ ਵੱਧ ਘੱਟ ਕੈਲੋਰੀਆਂ ਦੀ ਹੋਂਦ ਵਿਚ ਤਾਂ ਯਕੀਨ ਰੱਖਦਾ ਸਾਂ। ਪਰ ਬਾਦਾਮਾਂ ਦੇ ਗਰਮ ਹੋਣ ਦੀ ਗੱਲ ਮੈਨੂੰ ਜਚੀ ਨਹੀਂ। ਮੈਂ ਉਸਨੂੰ ਕਿਹਾ ਕਿ ਮੈਂ ਕਿੰਨੇ ਬਾਦਾਮ ਤੈਨੂੰ ਖਾ ਕੇ ਵਿਖਾਵਾ। ਉਹ ਕਹਿਣ ਲੱਗਿਆ ਕਿ ਤੂੰ ਵੀਹ ਬਾਦਾਮ ਨਹੀਂ ਖਾ ਸਕਦਾ। ਖੈਰ ਸਾਡੀ ਸੌ ਰੁਪਏ ਦੀ ਸ਼ਰਤ ਲੱਗ ਗਈ। ਉਸਨੇ ਬਾਦਾਮ ਮੰਗਵਾ ਲਏ। ਇੱਕ ਇੱਕ ਕਰਕੇ ਉਹ ਮੇਰੇ ਹੱਥ ਤੇ ਰੱਖਦਾ ਰਿਹਾ ਤੇ ਮੈਂ ਬਾਦਾਮ ਖਾਂਦਾ ਗਿਆ। ਇਸ ਤਰ੍ਹਾਂ ਕਰਦੇ ਹੋਏ ਉਸੇ ਦਿਨ ਮੈਂ ਦੋ ਵਾਰ ਵੀਹ ਵੀਹ ਬਾਦਾਮ ਖਾ ਕੇ ਦੋ ਸੌ ਰੁਪਏ ਉਸ ਤੋਂ ਜਿੱਤ ਲਏ।
ਉਸਨੂੰ ਆਪਣੇ ਹਾਰੇ ਹੋਏ ਦੋ ਸੌ ਰੁਪਏ ਚੁਭਦੇ ਰਹੇ ਤੇ ਅਗਲੇ ਦਿਨ ਉਹ ਕਹਿਣ ਲੱਗਿਆ ਕਿ ‘‘ਗੳੂ ਦਾ ਪੇਸ਼ਾਬ ਸਰੀਰ ਨੂੰ ਬਹੁਤ ਠੰਡ ਪਹੁੰਚਾਉਂਦਾ ਹੈ।’’ ਮੈਂ ਆਖਿਆ ਕਿਵੇਂ ਪੁਚਾਉਂਦਾ ਹੈ ਠੰਡ? ਉਹ ਕਹਿਣ ਲੱਗਿਆ ਕਿ ‘‘ਜੇ ਤੂੰ ਮੇਰੇ ਨਾਲ ਸੌ ਰੁਪਏ ਦੀ ਸ਼ਰਤ ਲਾ ਲਵੇ ਤਾਂ ਮੈਂ ਤੈਨੂੰ ਗੳੂ ਦਾ ਪਿਸ਼ਾਬ ਪੀ ਕੇ ਵਿਖਾ ਸਕਦਾ ਹੈ।’’ ਦੋ ਸੌ ਰੁਪਏ ਮੈਂ ਉਸ ਤੋਂ ਤਾਜੇ ਤਾਜੇ ਹੀ ਜਿੱਤੇ ਸਨ। ਇਸ ਲਈ ਮੈਂ ਇਹ ਨਜ਼ਾਰਾ ਵੇਖਣ ਲਈ ਵੀ ਤਿਆਰ ਹੋ ਗਿਆ। ਪਿੰਡ ਸੰਘੇੜੇ ਦੀ ਗੳੂਸ਼ਾਲਾ ਵਿਚੋਂ ਗੳੂ ਮੂਤਰ ਦਾ ਇੱਕ ਜੱਗ ਲਿਆਂਦਾ ਗਿਆ। ਰਾਮ ਲਾਲ ਨੇ ਉਸੇ ਵੇਲੇ ਗਲਾਸ ਭਰ ਲਿਆ ਤੇ ਪੀ ਗਿਆ ਅਤੇ ਮੈਥੋ ਆਪਣੇ ਸੌ ਰੁਪਏ ਮੁੜਵਾ ਲਏ। ਇਸਦੇ ਨਾਲ ਹੀ ਇੱਕ ਹੋਰ ਐਮ. ਏ. ਬੀ. ਐਡ. ਅਤੇ ਗੁਰਸਿੱਖ ਅਧਿਆਪਕ ਕਹਿਣ ਲੱਗਿਆ ‘‘ਸਾਡੇ ਇੱਕ ਸੌ ਰੁਪਏ ਤੇਰੀ ਜੇਬ ਵਿਚ ਰਹਿ ਗਏ ਨੇ ਉਹ ਵੀ ਅਸੀਂ ਮੁੜਵਾਉਣੇ ਹਨ।’’ ਮੈਂ ਕਿਹਾ ‘‘ਕਿ ਇੱਕ ਗਲਾਸ ਤੂੰ ਪੀ ਲੈ।’’ ਉਸੇ ਸਮੇਂ ਉਸਨੇ ਗੳੂ ਦੇ ਪਿਸ਼ਾਬ ਦਾ ਗਿਲਾਸ ਡੀਕ ਲਾ ਕੇ ਪੀ ਲਿਆ।
ਇਸ ਗੱਲ ਨੂੰ ਬੀਤਿਆ ਦੋ ਦਹਾਕੇ ਹੋ ਗਏ। ਕੁਝ ਦਿਨ ਪਹਿਲਾਂ ਹੀ ਮੈਨੂੰ ਮਾਨਸਾ ਤੋਂ ਫੋਨ ਆਇਆ ਡਾਕਟਰ ਸੁਰਿੰਦਰ ਕਹਿਣ ਲੱਗਿਆ ਮਾਨਸਾ ਵਿਚ ਇੱਕ ਜਥੇਬੰਦੀ ਨੇ ਸ਼ਬੀਲ ਲਾਈ ਹੋਈ ਹੈ ਤੇ ਉਹ ਲੋਕਾਂ ਨੂੰ ਗੳੂ ਦਾ ਪਿਸ਼ਾਬ ਮੁਫ਼ਤ ਪਿਲਾ ਰਹੇ ਹਨ। ਉਹ ਕਹਿੰਦੇ ਹਨ ਕਿ ‘‘ਗੳੂ ਦਾ ਪਿਸ਼ਾਬ ਜੇ ਰੋਜ਼ਾਨਾ ਪੀਤਾ ਜਾਵੇ ਤਾਂ ਕੈਂਸਰ, ਸੂਗਰ, ਗੁਰਦੇ ਫੇਲ ਹੋ ਜਾਣਾ, ਟੀ. ਬੀ. ਅਤੇ ਦਿਲ ਦੀਆਂ ਬਿਮਾਰੀਆਂ ਵਰਗੇ ਭਿਆਨਕ ਰੋਗ ਕਦੇ ਹੋ ਹੀ ਨਹੀਂ ਸਕਦੇ। ਜੇ ਕਿਸੇ ਨੂੰ ਪਹਿਲਾਂ ਹੋਏ ਹਨ ਉਹ ਸਦਾ ਲਈ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਨ।’’ ਇਸ ਗੱਲ ਨੇ 7-8 ਸਾਲ ਪਹਿਲਾ ਅੰਧਰੰਗ ਕਾਰਨ ਵਿਛੜੇ ਮੇਰੇ ਦੋਸਤ ਰਾਮ ਲਾਲ ਦਾ ਮੁਹਾਂਦਰਾ ਮੇਰੇ ਸਾਹਮਣੇ ਲਿਆ ਖੜਾਇਆ।
ਰਾਮ ਲਾਲ ਦੇ ਗੳੂ ਦਾ ਪਿਸ਼ਾਬ ਪੀ ਜਾਣ ਤੋਂ ਸਾਡੇ ਵਿਚ ਇਸ ਵਿਸ਼ੇ ਬਾਰੇ ਵਿਚਾਰ ਵਟਾਂਦਰਾ ਕਈ ਮਹੀਨੇ ਲਗਾਤਾਰ ਜਾਰੀ ਰਿਹਾ ਸੀ। ਮੈਨੂੰ ਪਤਾ ਸੀ ਹਰ ਕਿਸੇ ਜੀਵ ਦਾ ਪਿਸ਼ਾਬ ਇੱਕ ਕਿਸਮ ਦਾ ਉਸਦਾ ਖੂਨ ਹੀ ਹੰੁਦਾ ਹੈ। ਗੁਰਦੇ ਸੌ ਲਿਟਰ ਖੂਨ ਵਿਚੋਂ ਵਾਰ ਵਾਰ ਛਾਣ ਕੇ ਸਿਰਫ਼ ਇੱਕ ਲਿਟਰ ਪਿਸ਼ਾਬ ਅਲੱਗ ਕਰਦੇ ਹਨ। ਪਿਸ਼ਾਬ ਵਿਚ ਉਨ੍ਹਾਂ ਸਭ ਪਦਾਰਥਾਂ ਦੀ ਕੁਝ ਨਾ ਕੁਝ ਮਾਤਰਾ ਰਹਿ ਜਾਂਦੀ ਹੈ ਜੋ ਖੂਨ ਵਿਚ ਹੁੰਦੀ ਹੈ। ਮੇਰੇ ਦੇਸ਼ ਦੇ ਵਸਨੀਕ ਪਿਸ਼ਾਬ ਨੂੰ ਤਾਂ ਪਵਿੱਤਰ ਕਹਿੰਦੇ ਹਨ ਪਰ ਗੳੂ ਮਾਸ ਖਾਣਾ ਉਹ ਗੁਨਾਹ ਸਮਝਦੇ ਹਨ ਪਰ ਕਿਉਂ? ਸਾਡੇ ਦੇਸ਼ ਵਿਚ ਗੳੂ ਦੇ ਪਿਸ਼ਾਬ ਦੀ ਮਹੱਤਤਾ ਇਸ ਕਰਕੇ ਹੈ ਕਿਉਂਕਿ ਸਾਡੇ ਦੇਸ਼ ਦੇ ਲੋਕ ਗੳੂ ਨੂੰ ਮਾਤਾ ਕਹਿ ਕੇ ਪੂਜਦੇ ਰਹੇ ਹਨ। ਭਾਵੇ ਅੱਜ ਦੇ ਮਸ਼ੀਨਰੀ ਯੁੱਗ ਨੇ ਗੳੂ ਦੀ ਮਹੱਤਤਾ ਨੂੰ ਘੱਟ ਕਰ ਦਿੱਤਾ ਹੈ।
ਅੱਜ ਸਾਡੇ ਦੇਸ਼ ਵਿਚ ਗੳੂ ਦੇ ਪਿਸ਼ਾਬ ਦੀ ਵਰਤੋਂ ਹਜ਼ਾਰਾਂ ਪਦਾਰਥਾਂ ਵਿਚ ਕੀਤੀ ਜਾ ਰਹੀ ਹੈ। ਸੁਰਖੀ, ਬਿੰਦੀ, ਵਾਲਾਂ ਦਾ ਤੇਲ, ਸੰਦਲ ਦੀ ਲੱਕੜ, ਆਯੁਰਵੈਦ ਦੀਆਂ ਦਵਾਈਆਂ, ਕੋਕੇ ਕੋਲੇ ਤੇ ਪੈਪਸੀ ਦੀ ਥਾਂ ਪਿਸ਼ਾਬ ਦਾ ਡਰਿੰਕ। ਇੱਕ ਦਿਨ ਮੇਰੇ ਬੇਟੇ ਨੂੰ ਨੀਂਦ ਨਹੀਂ ਸੀ ਆ ਰਹੀ ਉਸਨੇ ਸੌਣ ਦਾ ਬੜਾ ਯਤਨ ਕੀਤਾ ਪਰ ਪਤਾ ਨਹੀਂ ਕਿਉਂ ਉਹ ਫਿਰ ਉਠ ਬੈਠਦਾ। ਉਸਨੇ ਕਮਰੇ ਵਿਚ